ਚੰਡੀਗੜ੍ਹ: ਚੰਡੀਗੜ੍ਹ ਵਿਖੇ ਅੱਜ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਕਰਵਾਈ ਗਈ। ਇਸ ਚੋਣਾਂ ਵਿਚ ਭਾਜਪਾ ਨੇ ਬਾਜ਼ੀ ਮਾਰ ਲਈ ਹੈ। ਸੀਨੀਅਰ ਡਿਪਟੀ ਮੇਅਰ ਚੋਣ ‘ਚ ਭਾਜਪਾ ਦੇ ਸੀਨੀਅਰ ਡਿਪਟੀ ਮੇਅਰ ਕੁਲਜੀਤ ਸੰਧੂ ਨੂੰ 19 ਤੇ ਕਾਂਗਰਸ ਦੇ ਸੀਨੀਅਰ ਡਿਪਟੀ ਮੇਅਰ ਉਮੀਦਵਾਰ ਨੂੰ ਗੁਰਪ੍ਰੀਤ ਗੈਵੀ ਨੂੰ 16 ਵੋਟਾਂ ਮਿਲੀਆ ਅਤੇ ਡਿਪਟੀ ਮੇਅਰ ਚੋਣਾਂ ‘ਚ ਭਾਜਪਾ ਦੇ ਡਿਪਟੀ ਮੇਅਰ ਰਜਿੰਦਰ ਸ਼ਰਮਾ ਨੂੰ 19 ਵੋਟਾਂ ‘ਤੇ ਕਾਂਗਰਸ ਦੇ ਉਮੀਦਵਾਰ ਨੂੰ ਨਿਰਮਲਾ ਦੇਵੀ ਨੂੰ 17 ਵੋਟਾਂ ਮਿਲੀਆਂ ਹਨ। ਹੁਣ ਭਾਜਪਾ ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਸੀਟ ਉਤੇ ਕਾਬਜ਼ ਹੋ ਗਈ ਹੈ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਇਸ ਚੋਣ ਲਈ ਮੇਅਰ ਕੁਲਦੀਪ ਕੁਮਾਰ ਨੂੰ ਰਿਟਰਨਿੰਗ ਅਫ਼ਸਰ ਬਣਾਇਆ ਗਿਆ ਸੀ।

By Team

Leave a Reply

Your email address will not be published. Required fields are marked *