ਚੰਡੀਗੜ੍ਹ: ਖਨੌਰੀ ਬਾਰਡਰ ’ਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਭੋਗ ਸਮਾਗਮ ਸਮੇਂ ਚੜ੍ਹਾਏ ਗਏ ਪੈਸਿਆਂ ਨੂੰ ਲੈ ਕੇ ਨਵਾਂ ਰੌਲਾ ਸਾਹਮਣੇ ਆਇਆ ਹੈ। ਪਿੰਡ ਦੇ ਗੁਰਦੁਆਰਾ ਅਕਾਲ ਸਹਾਇ ਦੇ ਪ੍ਰਬੰਧਕਾਂ ਨੇ ਦੋਸ਼ ਲਾਇਆ ਹੈ ਕਿ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂਆਂ ਨੇ ਚੜ੍ਹਾਵੇ ਦੀ ਰਕਮ ਵਿਚੋਂ ਇਕ ਲੱਖ ਰੁਪਏ ਦੀ ਮੰਗ ਕੀਤੀ ਹੈ। ਇਹ ਮੰਗ ਲੈ ਕੇ ਉਹ ਸ਼ੁਭਕਰਨ ਦੇ ਪਰਿਵਾਰ ਨੂੰ ਵੀ ਮਿਲੇ ਹਨ। ਉਥੇ ਹੀ ਦੂਜੇ ਪਾਸੇ ਕਿਸਾਨ ਯੂਨੀਅਨ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਕਹਿਣਾ ਹੈ ਕਿ ਉਹਨਾਂ ਦੀ ਯੂਨੀਅਨ ਨੇ ਨਾ ਕੋਈ ਅਜਿਹੀ ਮੰਗ ਕੀਤੀ ਤੇ ਨਾ ਹੀ ਉਹਨਾਂ ਵੱਲੋਂ ਕਿਸੇ ਨੂੰ ਇਸ ਤਰੀਕੇ ਦੀ ਮੰਗ ਰੱਖਣ ਵਾਸਤੇ ਕਿਹਾ ਗਿਆ। ਉਹਨਾਂ ਕਿਹਾ ਕਿ ਇਹ ਜਥੇਬੰਦੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਹੋ ਸਕਦੀ ਹੈ ਜਿਸਦੀ ਉਹ ਡੂੰਘਾਈ ਨਾਲ ਪੜਤਾਲ ਕਰਵਾਉਣਗੇ ਤੇ ਦੋਸ਼ੀ ਨੂੰ ਬੇਨਕਾਬ ਕੀਤਾ ਜਾਵੇਗਾ।

By Team

Leave a Reply

Your email address will not be published. Required fields are marked *