ਡਿਬਰੂਗੜ੍ਹ: ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਭਾਈ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਨਿਪੇਨ ਦਾਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਗ੍ਰਿਫ਼ਤਾਰੀ ਦਾ ਕਾਰਨ ਸੁਪਰਡੈਂਟ ਨਿਪੇਨ ਦਾਸ ਦੀ ਲਾਪਰਵਾਹੀ ਦੱਸੀ ਜਾ ਰਹੀ ਹੈ। ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਜੇਲ੍ਹ ਵਿੱਚ ਬੰਦ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਤੋਂ ਮੋਬਾਈਲ ਫੋਨ, ਜਾਸੂਸੀ ਕੈਮ ਅਤੇ ਹੋਰ ਸਮਾਨ ਦੀ ਬਰਾਮਦਗੀ ਦੇ ਮਾਮਲੇ ਵਿੱਚ ਦਰਜ ਐਫਆਈਆਰ ਵਿੱਚ ਕੀਤੀ ਗਈ ਸੀ। ਸਾਮਾਨ ਬਰਾਮਦ ਹੋਣ ‘ਤੇ ਕਾਫੀ ਹੰਗਾਮਾ ਹੋ ਗਿਆ। ਫਿਲਹਾਲ ਅੰਮ੍ਰਿਤਪਾਲ ਭੁੱਖ ਹੜਤਾਲ ‘ਤੇ ਹਨ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਜੇਲ੍ਹ ਅਧਿਕਾਰੀ ਨੂੰ ਅਣਗਹਿਲੀ ਦੇ ਦੋਸ਼ ਹੇਠ ਸਵੇਰੇ ਗ੍ਰਿਫ਼ਤਾਰ ਕੀਤਾ ਗਿਆ ਸੀ। ਫਿਲਹਾਲ ਉਸ ਤੋਂ ਡਿਬਰੂਗੜ੍ਹ ‘ਚ ਹੀ ਪੁੱਛਗਿੱਛ ਕੀਤੀ ਜਾ ਰਹੀ ਹੈ।

By Team

Leave a Reply

Your email address will not be published. Required fields are marked *